
ਅੰਮ੍ਰਿਤਸਰ 'ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਸ਼ੁੱਕਰਵਾਰ ਦੁਪਹਿਰ ਉਸ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਹ ਕੋਈ ਮੂਰਤੀਆਂ ਦੇ ਵਿਰੋਧ 'ਚ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸਨ। ਦੱਸਿਆ ਜਾ ਰਿਹਾ ਹੈ ਕਿ ਭੀੜ 'ਚੋਂ ਕਿਸੇ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿਸ ਨਾਲ ਇਲਾਕੇ 'ਚ ਹੜਕੰਪ ਮੱਚ ਗਿਆ। ਪੁਲਿਸ ਨੇ ਨਾਕਾਬੰਦੀ ਕਰਦੇ ਹੋਏ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਅਨੁਸਾਰ ਸੁਧੀਰ ਸੂਰੀ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਸੀ ਅਤੇ ਉਸ ਦੇ ਕਤਲ ਦੀ ਸਾਜਿਸ਼ ਰਚੀ ਜਾ ਰਹੀ ਸੀ। ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਨੇ ਪੁੱਛਗਿੱਛ 'ਚ ਖੁਲਾਸਾ ਕੀਤਾ ਸੀ ਕਿ ਉਸ ਨੇ ਸੁਧੀਰ ਸੂਰੀ 'ਤੇ ਹਮਲਾ ਕਰਨਾ ਸੀ ਅਤੇ ਉਸ ਨੇ ਇਸ ਦੀ ਰੇਕੀ ਵੀ ਕੀਤੀ ਸੀ। ਜਿ਼ਕਰਯੋਗ ਹੈ ਕਿ ਸੂਰੀ ਇਸ ਸਾਲ ਜੁਲਾਈ ਵਿੱਚ ਇੱਕ ਵਿਸ਼ੇਸ਼ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸੁਰਖੀਆਂ ਵਿੱਚ ਸੀ। ਉਸ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪੋਸਟ ਕੀਤੀ ਸੀ, ਜਿਸ ਵਿਚ ਉਸ ਨੂੰ ਆਪਣੇ ਕੁਝ ਸਾਥੀਆਂ ਨਾਲ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਸ਼ਬਦ ਬੋਲਦੇ ਸੁਣਿਆ ਜਾ ਸਕਦਾ ਹੈ। ਅੰਮ੍ਰਿਤਸਰ ਦੇ ਕਮਿਸ਼ਨਰ ਆਫ ਪੁਲਿਸ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਅੱਜ ਦੁਪਹਿਰ 3:30 ਵਜੇ ਦੇ ਕਰੀਬ ਸੂਚਨਾ ਮਿਲੀ। ਸੁਧੀਰ ਸੂਰੀ ਗੋਲੀ ਮਾਰ ਦਿੱਤੀ ਗਈ ਹੈ ਅਤੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਬਰਾਮਦ ਕਰ ਲਏ ਹਨ। ਅਗਲੇਰੀ ਜਾਂਚ ਜਾਰੀ ਹੈ...ਸ਼ੁਰੂਆਤੀ ਜਾਣਕਾਰੀ ਅਨੁਸਾਰ ਕਈ ਗੋਲੀਆਂ ਚਲਾਈਆਂ ਗਈਆਂ ਸਨ। ਚਲੋ ਜਿਹੜਾ ਇਸ ਦੁਨੀਆਂ ਵਿਚ ਆਇਆ ਉਸ ਨੇ ਜਾਣਾ ਤਾਂ ਹੈ ਹੀ ਪਰ ਆਪਣੀ ਜ਼ਿੰਦਗੀ ਚ ਅਜਿਹੇ ਕਮ ਕਰੋ ਕੇ ਲੋਕ ਤੁਹਾਨੂੰ ਤੁਹਾਡੇ ਚੰਗੇ ਲਈ ਯਾਦ ਕਰਨ ਨਾ ਕਿ ਤੁਹਾਡੇ ਮਾਰੇ ਨੂੰ ਚੰਗਾ ਕਹਿਣ। ਖੈਰ ! ਕੋਈ ਮਰੇ ਕੋਈ ਜੀਵੇ ਇਹ ਦੁਨੀਆਂ ਇਸੇ ਤਰ੍ਹਾਂ ਚਲਦੀ ਰਹਿੰਦੀ ਹੈ।
Comments