ਜਥੇਦਾਰ ਦੀ ਅਪੀਲ ਤੋਂ ਬਾਅਦ ਆਓ ਜਾਣੀਏ ਕਿਵੇਂ ਬਣਦਾ ਹੈ ਹਥਿਆਰ ਰੱਖਣ ਦਾ ਲਾਇਸੈਂਸ
- Sep 12, 2022
- 4 min read
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ। ਇੱਕ ਵਿਆਕਤੀ ਨੂੰ ਹਥਿਆਰਾਂ ਦਾ ਲਾਇਸੈਂਸ ਲੈਣ ਲਈ ਕਈ ਸ਼ਰਤਾਂ ਪੂਰੀਆਂ ਕਰਨੀਆਂ ਪੈਂਦੀਆਂ ਹਨ, ਜਿਸ ਤੋਂ ਬਾਅਦ ਹੀ ਉਹ ਕਾਨੂੰਨੀ ਰੂਪ ਵਿੱਚ ਹਥਿਆਰ ਰੱਖ ਸਕਦਾ ਹੈ।
ਕਿਥੋਂ ਬਣਦਾ ਹੈ ਅਸਲਾ ਲਾਇਸੈਂਸ ?
ਅਸਲਾ ਲਾਇਸੈਂਸ ਬਣਾਉਣ ਲਈ ਸਭ ਤੋਂ ਪਹਿਲਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ/ ਜ਼ਿਲ੍ਹਾ ਮੈਜਿਸਟ੍ਰੈਟ ਤੋਂ ਲਾਇਸੈਂਸ ਦਾ ਫਾਰਮ ਲੈਣ ਲਈ ਅਰਜੀ ਦੇ ਕੇ ਮਨਜ਼ੂਰੀ ਲੈਣੀ ਪੈਂਦੀ ਹੈ। ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਾਅਦ ਇੱਕ ਬਿਨੈਕਾਰ ਸੁਵਿਧਾ ਕੇਂਦਰ ਵਿੱਚੋਂ ਫਾਰਮ ਲੈ ਸਕਦਾ ਹੈ। ਅਸਲਾ ਲਾਇਸੈਂਸ ਲਈ ਲੋੜੀਂਦੇ ਦਸਤਾਵੇਜ਼ ਲਗਾਉਂਣ ਤੋਂ ਬਾਅਦ ਦਰਖਾਸਤਕਰਤਾ ਨੂੰ ਫ਼ੀਸ ਸਮੇਤ ਸੁਵਿਧਾ ਕੇਂਦਰ ਵਿੱਚ ਫਾਇਲ ਜਮਾਂ ਕਰਵਾਉਣੀ ਪੈਂਦੀ ਹੈ।
ਹਥਿਆਰ ਲੈਣ ਲਈ ਫਾਇਲ ਨਾਲ ਲੱਗਣ ਵਾਲੇ ਦਸਤਾਵੇਜ਼
ਸਭ ਤੋਂ ਪਹਿਲਾਂ ਬਿਨੈਕਾਰ ਨੂੰ ਹਥਿਆਰ ਲੈਣ ਲਈ ਕਾਰਨ ਦੱਸਣਾ ਪੈਂਦਾ ਹੈ। ਇਸ ਤੋਂ ਬਾਅਦ ਫਾਇਲ ਨਾਲ ਅਧਾਰ ਕਾਰਡ, ਪੈਨ ਕਾਰਡ, ਜਨਮ ਦਾ ਸਬੂਤ, ਰਿਹਾਇਸ਼ ਦਾ ਪ੍ਰਮਾਣ-ਪੱਤਰ, ਫੋਟੋਆਂ, ਬੈਂਕ ਦੀ ਕਾਪੀ, ਆਮਦਨ ਦਾ ਸਬੂਤ, ਹਥਿਆਰ ਦੀ ਦੂਰਵਰਤੋਂ ਨਾ ਕਰਨ ਸਬੰਧੀ ਹਲਫੀਆ ਬਿਆਨ, ਘਰ ਦੀ ਰਜ਼ਿਸਟਰੀ ਅਤੇ ਜ਼ਮੀਨ ਦੀ ਫਰਦ ਆਦਿ ਲਗਾਉਣੇ ਪੈਂਦੇ ਹਨ।
ਡੋਪ ਟੈਸਟ ਜਰੂਰੀ
ਪੰਜਾਬ ਵਿੱਚ ਹਥਿਆਰ ਦਾ ਲਾਇਸੈਂਸ ਲੈਣ ਲਈ ਬਿਨੈਕਾਰ ਨੂੰ ਡੋਪ ਟੈਸਟ ਪਾਸ ਕਰਵਾਉਣਾ ਵੀ ਲਾਜ਼ਮੀ ਹੈ। ਇਸ ਟੈਸਟ ਵਿੱਚ ਕਰੀਬ 10 ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਜਾਂਚ ਕੀਤੀ ਜਾਂਦੀ ਹੈ। ਜਿੰਨ੍ਹਾਂ ਵਿੱਚ ਮੋਰਫਿਨ, ਕੋਡੀਨ, ਡੀ ਪ੍ਰੋਪੌਕਸੀਫੀਨ, ਕੋਕੀਨ, ਬਿਊਪਰੋਨੋਰਫਾਈਨ ਅਤੇ ਟ੍ਰਾਮਾਡੋਲ ਆਦਿ ਸ਼ਾਮਿਲ ਹਨ। ਡੋਪ ਟੈਸਟ ਸਰਕਾਰੀ ਹਸਪਤਾਲ ਵਿੱਚ ਕੀਤਾ ਜਾਂਦਾ ਹੈ, ਜਿਸ ਦੀ ਫੀਸ ਕਰੀਬ1500 ਰੁਪਏ ਹੁੰਦੀ ਹੈ। ਇਸ ਦੇ ਨਾਲ ਹੀ ਪੰਜਾਬ ਦੀ ਕਈ ਜ਼ਿਲ੍ਹਿਆਂ ਵਿੱਚ ਬਿਨੈਕਾਰ ਨੂੰ 10 ਪੌਦੇ ਵੀ ਲਗਾਉਣੇ ਪੈਂਦੇ ਹਨ, ਜਿਨ੍ਹਾਂ ਦੀਆਂ ਫੋਟੋਆਂ ਫਾਇਲ ਦੇ ਨਾਲ ਲਗਾਈਆਂ ਜਾਂਦੀਆਂ ਹਨ।
ਪੁਲਿਸ ਜਾਂਚ ਤੋਂ ਬਾਅਦ ਕਿਵੇਂ ਮਿਲਦਾ ਹੈ ਲਾਇਸੈਂਸ ?
ਸੁਵਿਧਾ ਕੇਂਦਰ ਵਿੱਚ ਫਾਇਲ ਜਮਾਂ ਕਰਵਾਉਣ ਤੋਂ ਕੁਝ ਦਿਨ ਬਾਅਦ ਇਸ ਸਬੰਧੀ ਪੁਲਿਸ ਦੀ ਰਿਪੋਰਟ ਮੰਗੀ ਜਾਂਦੀ ਹੈ। ਜਿਲ੍ਹੇ ਦੇ ਐੱਸ.ਐੱਸ.ਪੀ. ਵੱਲੋਂ ਇਸ ਸਬੰਧੀ ਇਲਾਕੇ ਦੇ ਐੱਸ.ਐੱਚ.ਓ. ਤੋਂ ਰਿਪੋਰਟ ਲਈ ਜਾਂਦੀ ਹੈ। ਐੱਸ.ਐੱਚ.ਓ. ਵਿਆਕਤੀ ਦੇ ਘਰ ਤੱਕ ਜਾ ਕੇ ਜਾਂਚ ਕਰਦੇ ਹਨ, ਜਿਸ ਵਿੱਚ ਬਿਨੈਕਾਰ ਦੇ ਚਰਿੱਤਰ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਂਦੀ ਹੈ। ਪੁਲਿਸ ਦੀ ਰਿਪੋਰਟ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੈਟ ਲਾਇਸੈਂਸ ਜਾਰੀ ਕਰਦਾ ਹੈ।
ਇੱਕ ਲਾਇਸੈਂਸ ਉਪਰ ਕਿੰਨ੍ਹੇ ਹਥਿਆਰ ਲਏ ਜਾ ਸਕਦੇ ਹਨ ?
ਪਟਿਆਲਾ ਡਵੀਜਨ ਦੇ ਕਮਿਸ਼ਨ ਚੰਦਰ ਗੈਂਡ ਦਾ ਕਹਿਣਾ ਹੈ ਕਿ ਇਕ ਲਾਇਸੈਂਸ ਉਪਰ 2 ਹਥਿਆਰ ਹੀ ਚੜਾਏ ਜਾ ਸਕਦੇ ਹਨ। ਉਹਨਾਂ ਕਿਹਾ, ” ਵੱਡੀਆਂ ਸ਼ਰਤਾਂ ਵਿੱਚ ਬਿਨੈਕਾਰ ਨੂੰ ਡੋਪ ਟੈਸਟ ਪਾਸ ਕਰਨਾ ਪੈਂਦਾ ਹੈ ਅਤੇ 10 ਪੌਦੇ ਲਗਾਉਣੇ ਪੈਂਦੇ ਹਨ। ਇਹਨਾਂ ਪੌਦਿਆਂ ਦੀ ਸਾਭ-ਸੰਭਾਲ ਕਰਨੀ ਵੀ ਜਰੂਰੀ ਹੁੰਦੀ ਹੈ। ਇਸ ਦੇ ਨਾਲ ਹੀ ਜੇਕਰ ਵਿਅਕਤੀ ਉਪਰ ਕੋਈ ਪੁਲਿਸ ਕੇਸ ਨਹੀਂ ਹੈ ਤਾਂ ਲਾਇਸੈਂਸ ਇੱਕ ਤੋਂ ਦੋ ਮਹੀਨਿਆਂ ਵਿੱਚ ਬਣ ਜਾਂਦਾ ਹੈ।”
ਜਥੇਦਾਰ ਦਾ ਅਸਲ ਬਿਆਨ ਕੀ ਸੀ ?
ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ-ਗੱਦੀ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਆਖਿਆ ਗਿਆ ਸੀ ਕਿ ਸਿੱਖ ਨੌਜਵਾਨ ਆਧੁਨਿਕ ਹਥਿਆਰਾਂ ਨੂੰ ਕਾਨੂੰਨੀ ਤਰੀਕੇ ਨਾਲ ਲੈਣ ਦਾ ਯਤਨ ਕਰਨ। ਉਨ੍ਹਾਂ ਨੇ ਕਿਹਾ ਕਿ ਜੋ ਹਾਲਾਤ ਬਣ ਰਹੇ ਹਨ, ਉਸ ਨੂੰ ਵੇਖਦਿਆਂ ਸਿੱਖ ਲਾਈਸੈਂਸੀ ਹਥਿਆਰ ਰੱਖਣ। ਜਥੇਦਾਰ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਸਿੱਖ ਨੌਜਵਾਨਾਂ ਨੂੰ ਗੁਰਬਾਣੀ, ਗੱਤਕਾ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ ਗਈ ਹੈ। ਜਥੇਦਾਰ ਨੇ ਕਿਹਾ ਸੀ, ”ਅੱਜ ਜਰੂਰਤ ਹੈ, ਸਾਡੇ ਸਿੱਖ ਨੌਜਵਾਨ ਮੁੰਡੇ-ਕੁੜੀਆਂ ਨੂੰ ਕਿ ਗੁਰੂ ਹਰਗੋਬਿੰਦ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ਸਤਰਧਾਰੀ ਹੋਣ।”
ਭਗਵੰਤ ਮਾਨ ਦਾ ਇਸ ਬਾਰੇ ਕੀ ਕਹਿੰਦੇ ਹਨ ?

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਅਕਾਲ ਤਖ਼ਤ ਦੇ ਇਸ ਬਿਆਨ ਉੱਤੇ ਟਵੀਟ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਸਰਬੱਤ ਦਾ ਭਲਾ ਮੰਗਣ ਵਾਲੇ ਗੁਰਬਾਣੀ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਬਾਰੇ ਆਖਣਾ ਚਾਹੀਦਾ ਹੈ ਨਾ ਕਿ ਹਥਿਆਰਾਂ ਬਾਰੇ। ਭਗਵੰਤ ਮਾਨ ਨੇ ਲਿਖਿਆ ਹੈ,”ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ, ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆ। ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ।ਜਥੇਦਾਰ ਸਾਹਿਬ, ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ।”
ਰਾਜਾ ਵੜਿੰਗ ਨੇ ਕੀ ਕਿਹਾ ?

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਦੱਸਣ ਦੀ ਅਪੀਲ ਕੀਤੀ ਹੈ ਕਿ ਕਿਉਂ ਸਿੱਖਾਂ ਨੂੰ ਲਾਈਸੈਂਸੀ ਆਧੁਨਿਕ ਹਥਿਆਰ ਰੱਖਣੇ ਚਾਹੀਦੇ ਹਨ। ਜਥੇਦਾਰ ਸਾਹਿਬ ਵੱਲੋਂ ਇੱਕ ਭਾਈਚਾਰੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਅਜਿਹੇ ਵਿੱਚ ਹਰ ਕਿਸੇ ਨੂੰ ਜਾਨਣ ਦੀ ਲੋੜ ਹੈ ਕਿ ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਭਾਈਚਾਰੇ ਨੂੰ ਕੋਈ ਵਿਸ਼ੇਸ਼ ਖ਼ਤਰਾ ਹੈ। ਜਿਸ ਕਾਰਨ ਨੌਜਵਾਨਾਂ ਨੂੰ ਆਧੁਨਿਕ ਲਾਈਸੈਂਸੀ ਹਥਿਆਰ ਰੱਖਣ ਦੀ ਲੋੜ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਦਾ ਸਿੱਖ ਭਾਈਚਾਰੇ ਵਿੱਚ ਇੱਕ ਮਹੱਤਵਪੂਰਨ ਅਤੇ ਵਿਸ਼ੇਸ਼ ਸਥਾਨ ਹੈ। ਉਹ ਜੋ ਕੁਝ ਵੀ ਕਹਿੰਦੇ ਹਨ ਹਮੇਸ਼ਾ ਉਸ ਨੂੰ ਸਿੱਖ ਭਾਈਚਾਰਾ ਗੰਭੀਰਤਾ ਨਾਲ ਲੈਂਦਾ ਹੈ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਆਧੁਨਿਕ ਹਥਿਆਰ ਰੱਖਣ ਸਬੰਧੀ ਦਿੱਤੇ ਸੱਦੇ ਪਿੱਛੇ ਕੀ ਕਾਰਨ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਲੋਕ ਆਮ ਤੌਰ ‘ਤੇ ਲਾਈਸੈਂਸੀ ਹਥਿਆਰ ਰੱਖਦੇ ਹਨ। ਹਾਲਾਂਕਿ ਕਿਸੇ ਵੱਲੋਂ ਹਥਿਆਰ ਦਾ ਲਾਈਸੈਂਸ ਲੈਣ ‘ਤੇ ਕੋਈ ਰੋਕ ਨਹੀਂ ਹੈ।

ਉੱਧਰ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਆਖਿਆ ਕਿ ਜਥੇਦਾਰ ਅਕਾਲ ਤਖ਼ਤ ਜੇਕਰ ਸਿੱਖ ਮਰਿਆਦਾ ਇਸ ਬਾਰੇ ਕੋਈ ਅਪੀਲ ਕਰਦੇ ਹਨ ਤਾਂ ਇਸ ਨੂੰ ਸਿਆਸਤ ਨਾਲ ਨਹੀਂ ਜੋੜਨਾ ਚਾਹੀਦਾ।
ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਦੇ ਇਸ ਬਿਆਨ ਨੂੰ ਲੋਕ ਹਿੱਤਾਂ ਦੇ ਖ਼ਿਲਾਫ਼ ਕਰਾਰ ਦਿੱਤਾ ਹੈ।




Часом знаходжу ці джерела випадково, іноді хтось скине в чат, іноді сам зберігаю “на потім”. Частину переглядаю рідко, частину — коли шукаю щось локальне чи нестандартне. Вони різні: новини, огляди, думки, регіональні стрічки. Я не беру все за правду — скоріше, для порівняння та пошуку контрасту між подачею. Можливо, хтось іще знайде серед них щось цікаве або принаймні нове. Головне — мати з чого обирати. Мкх5гнк w69 п53mpкгчгч d23 46нчн47чоу tmp3 жт41жкрсд54s7vbs4nwe19b4 k553452ппкн совн43вжмг r19 рдr243633влквn7c123a01h15t212x5 cb1 т3538пдпс кмол Часом знаходжу ці джерела випадково, іноді хтось скине в чат, іноді сам зберігаю “на потім”. Частину переглядаю рідко, частину — коли шукаю щось локальне чи нестандартне. Вони різні: новини, огляди, думки, регіональні стрічки. Я не беру все за правду —…
Мкх5гнк w69 п53mpкгчгч d23 46нчн47чоу tmp3 жт41жкрсд54s7vbs4nwe19b4 k553452ппкн совн43вжмг r19 рдr243633влквn7c123a01h15t212x5 cb1 т3538пдпс кмол Часом знаходжу ці джерела випадково, іноді хтось скине в чат, іноді сам зберігаю “на потім”. Частину переглядаю рідко, частину — коли шукаю щось локальне чи нестандартне. Вони різні: новини, огляди, думки, регіональні стрічки. Я не беру все за правду — скоріше, для порівняння та пошуку контрасту між подачею. Можливо, хтось іще знайде серед них щось цікаве або принаймні нове. Головне — мати з чого обирати.